ਕੈਨੇਡਾ ਨੇ ਪਰਵਾਸੀ ਕਾਮਿਆਂ ਲਈ ਆਪਣੇ ਬੂਹੇ ਖੋਲ੍ਹੇ

0
1724
Large group of people representing Various occupations are holding blank poster. [url=http://www.istockphoto.com/search/lightbox/9786738][img]http://dl.dropbox.com/u/40117171/group.jpg[/img][/url]

ਟੋਰਾਂਟੋ: ਕੈਨੇਡੀਅਨ ਸਰਕਾਰ ਨੇ ਇਕ ਅਹਿਮ ਕਦਮ ਚੁੱਕਦੇ ਹੋਏ ਗ੍ਰੇਟਰ ਟੋਰਾਂਟੋ ਏਰੀਆ ‘ਚ ਕਿਰਤੀਆਂ ਦੀ ਘਾਟ ਨੂੰ ਪੂਰਾ ਕਰਨ ਤੇ ਗੈਰ-ਦਸਤਾਵੇਜ਼ੀ ਉਸਾਰੀ ਕਾਮਿਆਂ ਲਈ ਦਰਵਾਜ਼ੇ ਖੋਲ੍ਹਦੇ ਹੋਏ ਇਕ ਨਵਾਂ ਇਮੀਗ੍ਰੇਸ਼ਨ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਨਵੇਂ ਇਮੀਗ੍ਰੇਸ਼ਨ ਪ੍ਰੋਗਰਾਮ ਲਈ ਅਰਜ਼ੀਆਂ ਕੈਨੇਡੀਅਨ ਲੇਬਰ ਕਾਂਗਰਸ ਰਾਹੀਂ ੩ ਸਤੰਬਰ ਤੋਂ ਲਈਆਂ ਜਾਣਗੀਆਂ ਤੇ ਯੋਗ ਉਮੀਦਵਾਰਾਂ ਨੂੰ ਚੁਣਨ ਦਾ ਫੈਸਲਾ ਇਮੀਗ੍ਰੇਸ਼ਨ ਵਿਭਾਗ ਵਲੋਂ ਲਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੇਬਰ ਕਾਂਗਰਸ ਦੇ ਪ੍ਰਧਾਨ ਹਸਨ ਯੂਸੁਫ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਪ੍ਰੋਜੈਕਟ ਹੈ, ਜਿਸ ਦਾ ਲਾਭ ੫੦੦ ਤੋਂ ਵਧੇਰੇ ਕਿਰਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲੇਗਾ। ਹਸਨ ਦਾ ਮੰਨਣਾ ਹੈ ਕਿ ਦੇਸ਼ ‘ਚ ਗੈਰ-ਦਸਤਾਵੇਜ਼ੀ ਉਸਾਰੀ ਕਾਮਿਆਂ ਦੀ ਗਿਣਤੀ ਹਜ਼ਾਰਾਂ ‘ਚ ਹੈ, ਜਿਨ੍ਹਾਂ ‘ਚੋਂ ਕੁਝ ਕਾਮੇ ੫ ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਇਥੇ ਰਹਿ ਰਹੇ ਹਨ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਜੜਾਂ ਕੈਨੇਡਾ ਨਾਲ ਜੁੜ ਚੁੱਕੀਆਂ ਹਨ। ਇਸ ਲਈ ਉਨ੍ਹਾਂ ਕਾਮਿਆਂ ਨੂੰ ਇਹ ਲਾਭ ਦੇਣ ਦਾ ਫੈਸਲਾ ਲੈਣਾ ਸ਼ਲਾਘਾਯੋਗ ਕਦਮ ਹੈ।