ਬੀਬੀ ਜਗੀਰ ਕੌਰ ਮੁੜ ਕਾਨੂੰਨ ਸਿਕੰਜੇ ‘ਚ

0
2517

ਦਿੱਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਅਤੇ ਪਹਿਲੀ ਮਹਿਲਾ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਆਪਣੀ ਬੇਟੀ ਦੀ ਹੱਤਿਆ ਦੇ ਦੋਸ਼ਾਂ ਵਾਲੇ ਕੇਸ ਨੂੰ ਲੈ ਕੇ ਮੁੜ ਕਾਨੂੰਨੀ ਅੜਿੱਕੇ ‘ਚ ਫਸਦੀ ਜਾ ਰਹੀ ਹੈ। ਸੁਪਰੀਮ ਕੋਰਟ ਬੀਬੀ ਜਗੀਰ ਕੌਰ ਨੂੰ ਬਰੀ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਐਸਐਲਪੀ ‘ਤੇ ਸੁਣਵਾਈ ਲਈ ਤਿਆਰ ਹੋ ਗਿਆ ਹੈ। ਮ੍ਰਿਤਕ ਹਰਪ੍ਰੀਤ ਕੌਰ ਦਾ ਪਤੀ ਹੋਣ ਦਾ ਦਾਅਵਾ ਕਰਦੇ ਆ ਰਹੇ ਕਮਲਜੀਤ ਸਿੰਘ ਨੇ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਪ੍ਰੀਤ ਕੌਰ ਦੀ ਹੱਤਿਆ ਦੇ ਮਾਮਲੇ ਵਿਚ ਫੈਸਲਾ ਸੁਣਾਉਂਦੇ ਹੋਏ ਬੀਬੀ ਜਗੀਰ ਕੌਰ ਨੂੰ ਦੋਸ਼ ਮੁਕਤ ਕਰਾਰ ਦਿੱਤਾ ਸੀ। ਅਦਾਲਤ ਨੇ ਜਗੀਰ ਕੌਰ ਨੂੰ ਸੀਬੀਆਈ ਅਦਾਲਤ ਦੁਆਰਾ ਸੁਣਾਈ ਪੰਜ ਸਾਲ ਦੀ ਕੈਦ ਦੀ ਸਜ਼ਾ ਵੀ ਖਾਰਜ ਕਰ ਦਿੱਤੀ ਸੀ।
ਜਗੀਰ ਕੌਰ ਦੀ ਧੀ ਹਰਪ੍ਰੀਤ ਕੌਰ ਦੀ ੨੦ ਜੂਨ ੨੦੦੦ ਨੂੰ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਇਸ ਮਗਰੋਂ ਜਗੀਰ ਕੌਰ ਉੱਤੇ ਧੀ ਨੂੰ ਅਗਵਾ ਕਰਨ ਤੋਂ ਬਾਅਦ ‘ਚ ਜਬਰਨ ਗਰਭਪਾਤ ਕਰਵਾਉਣ ਅਤੇ ਹੱਤਿਆ ਦਾ ਇਲਜ਼ਾਮ ਲਗਾਇਆ ਗਿਆ ਸੀ। ਸੀਬੀਆਈ ਅਦਾਲਤ ਨੇ ਬੀਬੀ ਜਗੀਰ ਕੌਰ ਨੂੰ ਹੱਤਿਆ ਦੇ ਇਲਜ਼ਾਮ ਤੋਂ ਤਾਂ ਦੋਸ਼ ਮੁਕਤ ਕਰ ਦਿੱਤਾ ਸੀ, ਪਰ ਉਨ੍ਹਾਂ ਨੂੰ ਅਗਵਾ ਅਤੇ ਜਬਰਨ ਬੰਦੀ ਬਣਾਉਣ ਦਾ ਦੋਸ਼ੀ ਕਰਾਰ ਦਿੱਤਾ ਸੀ। ਸੀਬੀਆਈ ਅਦਾਲਤ ਨੇ ਉਨ੍ਹਾਂ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ
ਸੀ।