ਆਮ ਆਦਮੀ ਪਾਰਟੀ ਨੂੰ ਹਿਮਾਚਲ ’ਚ ਝਟਕਾ

0
1136
Photo: Punjabi Tribune

ਸ਼ਿਮਲਾ: ਆਮ ਆਦਮੀ ਪਾਰਟੀ ਨੂੰ ਅੱਜ ਹਿਮਾਚਲ ਪ੍ਰਦੇਸ਼ ‘ਚ ਵੱਡਾ ਝਟਕਾ ਲੱਗਾ ਹੈ। ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਸਕੱਤਰ ਸਤੀਸ਼ ਠਾਕੁਰ ਅਤੇ ਊਨਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸਮੇਤ ਤਿੰਨ ਵੱਡੇ ਨੇਤਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਨਿਵਾਸ ’ਤੇ ਇਨ੍ਹਾਂ ਆਪ ਆਗੂਆਂ ਨਾਲ ਮੀਟਿੰਗ ਕੀਤੀ, ਜਿੱਥੇ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।