ਕੈਨੇਡਾ: ਮਨਿੰਦਰ ਧਾਲੀਵਾਲ ਕਤਲ ਮਾਮਲੇ ’ਚ ਪੁਲੀਸ ਨੇ 2 ਪੰਜਾਬੀ ਗੈਂਗਸਟਰਾਂ ਸਣੇ 5 ਗ੍ਰਿਫ਼ਤਾਰ ਕੀਤੇ

0
1086

ਚੰਡੀਗੜ੍ਹ: ਵਿਸਲਰ ਪੁਲੀਸ (ਕੈਨੇਡਾ) ਨੇ ਵਿਸਲਰ ’ਚ ਗੈਂਗਸਟਰ ਮਨਿੰਦਰ ਧਾਲੀਵਾਲ ਦੀ ਹੱਤਿਆ ਦੇ ਮਾਮਲੇ ਵਿੱਚ 24 ਸਾਲਾ ਗੁਰਸਿਮਰਨ ਸਹੋਤਾ ਅਤੇ 20 ਸਾਲਾ ਤਨਵੀਰ ਖੱਖ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਐਲਾਨ ਕੀਤਾ ਹੈ। ਪੁਲੀਸ ਨੇ ਸਰੀ ਦੇ ਰਹਿਣ ਵਾਲੇ ਗੁਰਸਿਮਰਨ ਸਹੋਤਾ ਅਤੇ ਤਨਵੀਰ ਖੱਖ ‘ਤੇ ਕਤਲ ਦੇ ਦੋਸ਼ ਲਾਏ ਹਨ। ਖੱਖ ਅਤੇ ਸਹੋਤਾ ਸਮੇਤ ਤਿੰਨ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੀ ਸ਼ਮੂਲੀਅਤ ਬਾਰੇ ਜਾਂਚ ਕੀਤੀ ਜਾ ਰਹੀ ਹੈ।