ਕੈਪਟਨ ਟਰੂਡੋ ਦਾ ਸਵਾਗਤ ਕਰਨ ਲਈ ਤਿਆਰ

    0
    3672

    ਚੰਡੀਗੜ੍ਹ : 16 ਫਰਵਰੀ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਹਿਲੇ ਭਾਰਤ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੇ ਭਾਰਤ ਦੌਰੇ ਦੇ ਪ੍ਰੋਗਰਾਮ ਵਿੱਚ ਦਰਬਾਰ ਸਾਹਿਬ ਜਾਣਾ ਵੀ ਸ਼ਾਮਿਲ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਕੈਨੇਡਾ ਦੇ ਪੀ.ਐਮ. ਦਾ ਪੰਜਾਬ ਪਹੁੰਚਣ ‘ਤੇ ਸਵਾਗਤ ਕਰਨਗੇ। ਅਮਰਿੰਦਰ ਸਿੰਘ ਨੇ ਕਿਹਾ ਕਿ ਟਰੂਡੋ ਵਧੀਆ ਲੀਡਰ ਹਨ ਤੇ ਮੇਰਾ ਉਨ੍ਹਾਂ ਨਾਲ ਕੋਈ ਵੀ ਮਤਭੇਦ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਸਾਨੂੰ ਉਨ੍ਹਾਂ ਦੀ ਫੇਰੀ ਸਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ, ਪਰ ਜੇਕਰ ਉਹ ਪੰਜਾਬ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ।
    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਤਿਆਰ ਹਨ ਪਰ ਉਨ੍ਹਾਂ ਦੇ ਦੋ ਮੰਤਰੀਆਂ ਹਰਜੀਤ ਸਿੰਘ ਅਤੇ ਨਵਦੀਪ ਸਿੰਘ ਬੈਂਸ ਤੋਂ ਸਹਿਮਤ ਨਹੀਂ ਹਨ। ਉਨ੍ਹਾਂ ਨੇ ਇਸ ਬਾਰੇ ਕੇਂਦਰ ਸਰਕਾਰ ਨੂੰ ਵੀ ਜਾਣੂ ਕਰਵਾ ਦਿੱਤਾ ਹੈ। ਟਰੂਡੋ ਦੀ ਅੰਮ੍ਰਿਤਸਰ ਯਾਤਰਾ ਦੇ ਦੌਰਾਨ ਜੇਕਰ ਕੈਨੇਡਾ ਅਤੇ ਭਾਰਤ ਸਰਕਾਰ ਚਾਹੇਗੀ, ਤਾਂ ਉਹ ਉਨ੍ਹਾਂ ਦੇ ਸਵਾਗਤ ਨੂੰ ਜਾਣਗੇ।