ਕੈਪਟਨ ਵੱਲੋਂ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ 4 ਨੂੰ

0
1577

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪਾਸ ਕੀਤੇ ਗਏ ਖੇਤੀ ਸੋਧ ਬਿੱਲਾਂ ਨੂੰ ਛੇਤੀ ਸਹਿਮਤੀ ਦਿਵਾਉਣ ਲਈ ਵਿਧਾਇਕਾਂ ਨੂੰ ਨਾਲ ਲੈ ਕੇ 4 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣ ਜਾਣਗੇ। ਮੁੱਖ ਮੰਤਰੀ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਬਿੱਲਾਂ ‘ਤੇ ਸਹਿਮਤੀ ਲਈ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ। ਵਿਰੋਧੀ ਧਿਰਾਂ ਲਈ ਕਸੂਤੀ ਸਥਿਤੀ ਬਣਨ ਦੀ ਸੰਭਾਵਨਾ ਹੈ, ਜੋ ਖੇਤੀ ਸੋਧ ਬਿੱਲਾਂ ਵਿੱਚ ਖਾਮੀਆਂ ਹੋਣ ਦਾ ਜ਼ਿਕਰ ਰਹੀਆਂ ਹਨ। ਜੇਕਰ ਉਹ ਰਾਸ਼ਟਰਪਤੀ ਕੋਲ ਜਾਣ ਤੋਂ ਇਨਕਾਰ ਕਰਨਗੀਆਂ ਤਾਂ ਉਸ ਦਾ ਕਿਸਾਨਾਂ ਵਿੱਚ ਗਲਤ ਸੰਦੇਸ਼ ਜਾ ਸਕਦਾ ਹੈ।