ਕੋਟਕਪੂਰਾ ਗੋਲੀ ਕਾਂਡ ਵਿਚ ਹੋ ਰਹੀ ਜਾਂਚ ਦਾ ਸਿਆਸੀਕਰਨ ਕਰ ਰਹੀ ਮਾਨ ਸਰਕਾਰ: ਸੁਖਬੀਰ ਬਾਦਲ

0
1119

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਉੱਪਰ ਇਲਜਾਮ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦਾ ਸਿਆਸੀਕਰਨ ਕਰ ਰਹੀ ਹੈ । ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੀ ਪਿਛਲੀ ਕਾਂਗਰਸ ਸਰਕਾਰ ਦੇ ਰਸਤੇ ’ਤੇ ਚੱਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਸਿਆਸੀ ਬਦਲਾਖੋਰੀ ’ਤੇ ਉੱਤਰ ਆਈ ਹੈ।