ਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ

0
956

ਨਿਊਯਾਰਕ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੋਰਾਂਟੋ ਵਿੱਚ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਹੈ। ਗੋਲੀਬਾਰੀ ‘ਚ ਜ਼ਖਮੀ ਹੋਣ ਤੋਂ ਬਾਅਦ ਵਿਦਿਆਰਥੀ ਦੀ ਮੌਤ ਹੋ ਗਈ ਸੀ। ਟੋਰਾਂਟੋ ਪੁਲੀਸ ਸਰਵਿਸ ਨੂੰ 7 ਅਪਰੈਲ ਨੂੰ ਸਥਾਨਕ ਉਪਨਗਰ ਸਟੇਸ਼ਨ ‘ਤੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਕਾਰਤਿਕ ਵਾਸੂਦੇਵ ਨੂੰ ਸਟੇਸ਼ਨ ਦੇ ਪ੍ਰਵੇਸ਼ ਦੁਆਰ ‘ਤੇ ਗੋਲੀ ਮਾਰ ਦਿੱਤੀ ਗਈ ਸੀ। ਮੌਕੇ ‘ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।