ਦਿੱਲੀ ਗੁਰਦੁਆਰਾ ਕਮੇਟੀ ਕਿਸਾਨਾਂ ਦੀ ਸਹਾਇਤਾ ਕਰੇ: ਸੁਖਬੀਰ

0
1854

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਉਹ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ‘ਦਿੱਲੀ ਚੱਲੋ’ ਪ੍ਰੋਗਰਾਮ ਦੀ ਹਮਾਇਤ ਕਰਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਅਕਾਲੀ ਦਲ ਦੇ ਪ੍ਰਧਾਨ ਨੇ ਅੱਜ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਸਬੰਧੀ ਗੱਲਬਾਤ ਕੀਤੀ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੀਆਂ।