ਪਟਿਆਲਾ ਟਕਰਾਅ ਸੁਰੱਖਿਆ ਏਜੰਸੀਆਂ ਦੀ ਨਾਕਾਮੀ: ਮਾਨ

0
896

ਜਲੰਧਰ: ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਟਿਆਲਾ ਵਿੱਚ ਹੋਏ ਟਕਰਾਅ ਨੂੰ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਸ਼ਿਵ ਸੈਨਾ ਨਾਲ ਨਹੀਂ ਸਗੋਂ ਕੇਂਦਰ ਨਾਲ ਟਕਰਾਅ ਹੈ, ਜਿਹੜਾ ਪੰਥਕ ਮਸਲੇ ਹੱਲ ਨਹੀਂ ਕਰ ਰਿਹਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਾਨ ਨੇ ਕਿਹਾ ਕਿ ਦੇਸ਼ ਦੀਆਂ ਸੂਹੀਆ ਏਜੰਸੀਆਂ ‘ਆਈਬੀ’ ਤੇ ‘ਰਾਅ’ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ। ਇਨ੍ਹਾਂ ਕੋਲ ਕਿਸੇ ਮਾਮਲੇ ਵਿੱਚ ਅਗਾਊਂ ਸੂਚਨਾ ਨਹੀਂ ਹੁੰਦੀ, ਭਾਵੇਂ ਉਹ ਘਰੇਲੂ ਮਸਲੇ ਹੋਣ ਜਾਂ ਕੌਮਾਂਤਰੀ ਪੱਧਰ ਦੇ।

ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪਿਛਲੇ 12 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਕਰਵਾ ਰਹੀ। ਸਿੱਖਾਂ ਨੂੰ ਆਪਣੇ ਜਮਹੂਰੀ ਹੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਨਾ ਤਾਂ ਬਰਗਾੜੀ ਮਸਲਾ ਹੱਲ ਹੋਇਆ ਹੈ ਤੇ ਨਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁੰਮ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਬਾਰੇ ਕੁਝ ਪਤਾ ਲੱਗਿਆ ਹੈ।