ਪ੍ਰਚਾਰ ਕਰਨ ਤੋਂ ਰੋਕਣ ਲਈ ਕੇਜਰੀਵਾਲ ਨੂੰ ਜੇਲ੍ਹ ਭੇਜਿਆ: ਕੰਗ

0
1314

ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ‘ਆਪ’ ਦੀ ਪੰਜਾਬ ਇਕਾਈ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸ਼ਰਾਬ ਘੁਟਾਲਾ ਨਹੀਂ ਹੋਇਆ ਹੈ ਅਤੇ ਨਾ ਹੀ ਈਡੀ ਕੋਈ ਸਬੂਤ ਪੇਸ਼ ਕਰ ਸਕੀ ਹੈ।