ਪੰਜਾਬ ’ਚ ਕਰੋਨਾ ਕਾਰਨ 10 ਮੌਤਾਂ

0
1612

ਪੰਜਾਬ ’ਚ ਲੰਘੇ ਚੌਵੀ ਘੰਟਿਆਂ ਅੰਦਰ ਕਰੋਨਾਵਾਇਰਸ ਕਾਰਨ 10 ਹੋਰ ਮੌਤਾਂ ਹੋਣ ਨਾਲ ਸੂਬੇ ’ਚ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 4168 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਅੰਦਰ ਕਰੋਨਾ ਦੇ 468 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 427 ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ’ਚ ਇਸ ਸਮੇਂ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 1,32,727 ਹੈ ਜਿਨ੍ਹਾਂ ’ਚੋਂ 1,24,293 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। ਇਸ ਸਮੇਂ ਸੂਬੇ ’ਚ 4266 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਲੰਘੇ ਚੌਵੀ ਘੰਟਿਆਂ ਅੰਦਰ ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ ’ਚ 2-2, ਫਿਰੋਜ਼ਪੁਰ, ਜਲੰਧਰ, ਮਾਨਸਾ ਤੇ ਪਟਿਆਲਾ ’ਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ।