ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੇ ਹੀ ਦਿਨ ਸੂਬੇ ’ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ’ ਨੰਬਰ ਜਾਰੀ ਕੀਤਾ ਜਾਵੇਗਾ ਜਿਸ ’ਤੇ ਲੋਕ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜ ਸਕਣਗੇ। ਉਸ ਦੀ ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਹੈਲਪਲਾਈਨ ਨੰਬਰ ਮੁੱਖ ਮੰਤਰੀ ਦਾ ਨਿੱਜੀ ਨੰਬਰ ਹੋਵੇਗਾ, ਜਿਸ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ।