ਪੰਜਾਬ ਵਿੱਚ ਆਨਲਾਈਨ ਬਦਲੀਆਂ ਦਾ ਯੁਗ ਸ਼ੁਰੂ ਹੋਇਆ

0
2468

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਤਬਾਦਲਾ ਨੀਤੀ ਹੇਠ ਲੈਪਟਾਪ ਦਾ ਬਟਨ ਦਬਾ ਕੇ ਪਹਿਲਾਂ ਆਨਲਾਈਨ ਤਬਾਦਲਾ ਕੀਤਾ। ਇਸ ਨੀਤੀ ਦਾ ਉਦੇਸ਼ ਤਬਾਦਲਾ ਪ੍ਰਣਾਲੀ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਇਸ ਨੀਤੀ ਹੇਠ ਹੁਣ ਟੀਚਿੰਗ ਸਟਾਫ ਦੇ ਸਾਰੇ ਤਬਾਦਲੇ ਆਨਲਾਈਨ ਹੀ ਕੀਤੇ ਜਾਣਗੇ ਅਤੇ ਇਸ ਵਿੱਚ ਕੋਈ ਮਨੁੱਖੀ ਦਖ਼ਲਅੰਦਾਜੀ ਨਹੀਂ ਚੱਲੇਗੀ। ਇਸ ਨਾਲ ਤਬਾਦਲਿਆਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਦਾ ਵੀ ਖਾਤਮਾ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਨੂੰ ਹੋਰਨਾ ਵਿਭਾਗਾਂ ਵਿੱਚ ਲਾਗੂ ਕਰਨ ਦੀ ਵੀ ਉਨ੍ਹਾਂ ਦੀ ਯੋਜਨਾ ਹੈ। ਇਸ ਪ੍ਰਣਾਲੀ ਨਾਲ ਮੁਕੰਮਲ ਪਾਰਦਰਸ਼ਤਾ ਦਾ ਯੁੱਗ ਸ਼ੁਰੂ ਹੋ ਗਿਆ ਹੈ।