ਸਰਕਾਰ ਤੇ ਕਿਸਾਨਾਂ ਵਿਚਾਲੇ ਪਹਿਲੇ ਗੇੜ ਦੀ ਮੀਟਿੰਗ ਬੇਸਿੱਟਾ

0
1532

ਦਿੱਲੀ: ਇਥੇ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਦਿੱਲੀ ’ਚ ਮੀਟਿੰਗ ਦੇ ਪਹਿਲੇ ਦੌਰ ਚ ਸਰਕਾਰ ਵੱਲੋਂ ਇਸ ਮੁੱਦੇ ’ਤੇ ਕਮੇਟੀ ਬਣਾਉਣ ਦਾ ਆਇਆ ਸੁਝਾਅ ਕਿਸਾਨ ਜਥੇਬੰਦੀਆਂ ਨੇ ਰੱਦ ਕਰ ਦਿੱਤਾ। ਮੀਟਿੰਗ ਦਾ ਦੂਜਾ ਗੇੜ ਛੇਤੀ ਸ਼ੁਰੂ ਹੋਵੇਗਾ। ਕਿਸਾਨ ਨੇਤਾਵਾਂ ਨੂੰ ਲੱਗਦਾ ਹੈ ਕਿ ਸਰਕਾਰ ਕਮੇਟੀ ਬਣਾਉਣ ਦੀ ਗੱਲ ਕਰਕੇ ਮਾਮਲਾ ਠੰਢੇ ਬਸਤੇ ਵਿੱਚ ਪਾਉਣ ਦੀ ਝਾਕ ਵਿੱਚ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਮਿਲੇ ਗੱਲਬਾਤ ਦੇ ਸੱਦੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਨੁਮਾਇੰਦ ਬੱਸ ਵਿੱਚ ਸਵਾਰ ਹੋ ਕੇ ਵਿਗਿਆਨ ਭਵਨ ਪੁੱਜੇ। ਬੈਠਕ ਵਿੱਚ ਰੱਖਿਆ ਮੰਤਰੀ ਰਾਜਨਾਥ ਸ਼ਾਮਲ ਨਹੀਂ ਸਨ। ਕਿਸਾਨ ਨੇਤਾਵਾਂ ਨਾਲ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਪੀਯੂਸ਼ ਗੋਇਲ ਤੇ ਸੋਮ ਪ੍ਰਕਾਸ਼ ਚਰਚਾ ਕਰ ਰਹੇ ਹਨ। ਮੀਟਿੰਗ ਦੌਰਾਨ ਦੋਵੇਂ ਧਿਰਾਂ ਆਹਮੋ-ਸਾਹਮਣੇ ਬੈਠੀਆਂ ਹੋਈਆਂ ਹਨ। ਕਿਸਾਨ ਜਥੇਬੰਦੀ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ 3 ਦਸੰਬਰ ਨੂੰ ਮੁੜ ਮੀਟਿੰਗ ਸੱਦੀ ਹੈ।