184 ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਪੰਜਾਬ ਪੁਲੀਸ ਨੇ ਲਈ ਵਾਪਸ

0
1161

ਚੰਡੀਗੜ੍ਹ: ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਸੁਰੱਖਿਆ) ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਦਾਲਤਾਂ ਦੇ ਵਿਸ਼ੇਸ਼ ਆਦੇਸ਼ਾਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਵਾਪਸ ਨਹੀਂ ਲਿਆ ਜਾਵੇਗਾ। 20 ਅਪਰੈਲ ਨੂੰ ਇਹ ਪੱਤਰ ਪੁਲੀਸ ਕਮਿਸ਼ਨਰਾਂ ਅਤੇ ਪੁਲੀਸ ਦੇ ਸੀਨੀਅਰ ਸੁਪਰਡੈਂਟਾਂ ਸਮੇਤ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ।