ਮਰਹੂਮ ਸਾਹਿਤਕਾਰਾਂ ਦੀਆਂ ਪੰਜਾਬ ਭਵਨ ਸਰੀ ‘ਚ ਲੱਗਣੀਆਂ ਤਸਵੀਰਾਂ

0
1134

ਜਲੰਧਰ: ਪਿੱਛਲੇ ਦਿਨੀ ਵਿੱਛੋੜਾ ਦੇਣ ਵਾਲੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ, ਨਾਵਲਕਾਰ ਦਲੀਪ ਕੌਰ ਟਿਵਾਣਾ, ਜਸਵੰਤ ਸਿੰਘ ਕੰਵਲ ਅਤੇ ਗੁਰਚਰਨ ਰਾਮਪੁਰੀ ਦੀਆਂ ਤਸਵੀਰਾਂ ਪੰਜਾਬ ਭਵਨ ਸਰੀ ਵਿੱਚ ਲੱਗਣਗੀਆਂ। ਇਸ ਸਬੰਧੀ ੨੩ ਫਰਵਰੀ ਨੂੰ ਮਰਹੂਮ ਸਾਹਿਤਕਾਰਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾਵੇਗਾ। ਇਸ ਦੌਰਾਨ ਉਨਾਂ ਵੱਲੋਂ ਪੰਜਾਬੀ ਸਾਹਿਤ ਦੇ ਖੇਤਰ ਵਿੰਚ ਪਾਏ ਗਏ ਯੋਗਦਾਨ ਬਾਰੇ ਚਾਨਣਾ ਪਾਇਆ ਜਾਵੇਗਾ ਤੇ ਉਨਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਜਾਣਗੀਆਂ।
ਇਸ ਸਬੰਧੀ ਪੰਜਾਬ ਭਵਨ ਸਰੀ ਦੇ ਜਲੰਧਰ ਸਥਿਤ ਦਫ਼ਤਰ ਤੋਂ ਕੋਆਰਡੀਨੇਟਰ ਜਗਜੀਤ ਸਿੰਘ ਪੰਜੋਲੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਕਿ ਪੰਜਾਬੀ ਮਾਂ ਬੋਲੀ ਤੇ ਇਸ ਦਾ ਸਾਹਿਤ ਰਚਨ ਵਾਲੇ ਸਾਹਿਤਕਾਰਾਂ ਨੂੰ ਪਿਆਰ ਕਰਨ ਵਾਲੇ ਸਰੀ ਵਾਸੀ ਐੱਨਆਰਆਈ ਸੁੱਖੀ ਬਾਠ ਵੱਲੋਂ ਇਨਾਂ ਮਰਹੂਮ ਸਾਹਿਤਕਾਰਾਂ ਦੀਆਂ ਤਸਵੀਰਾਂ ਪੰਜਾਬ ਭਵਨ ਸਰੀ ਵਿੱਚ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸੁੱਖੀ ਬਾਠ ਨੇ ਇਨਾਂ ਸਾਹਿਤਕਾਰਾਂ ਦੇ ਤੂਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨਾਂ ਕਿਹਾ ਕਿ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਵਿੱਚ ਦਲੀਪ ਕੌਰ ਟਿਵਾਣਾ ਤੇ ਜਸਵੰਤ ਕੰਵਲ ਦੀ ਬੜੀ ਮਹੱਤਵਪੂਰਨ ਭੂਮਿਕਾ ਰਹੀ ਹੈ।
ਇਸ ਤੋਂ ਇਲਾਵਾ ਪੰਜਾਬੀ ਸਾਹਿਤ ਦੇ ਸਿਰਮੌਰ ਕਲਮਕਾਰ ਗੁਰਚਰਨ ਰਾਮਪੁਰੀ ਦੀ ਤਸਵੀਰ ਵੀ ਪੰਜਾਬ ਭਵਨ ਵਿੱਚ ਲਗਾਉਣ ਦਾ ਫੈਸਲਾ ਲਿਆ ਗਿਆ ਹੈ, ਜਿਨਾਂ ਨੇ ਪਿੱਛਲੇ ੬ ਦਹਾਕੇ ਤੋਂ ਪੰਜਾਬੀ ਸਾਹਿਤ ਵਿੱਚ ਕਾਰਜਸ਼ੀਲ ਰਹਿ ਕੇ ਕਈ ਕਿਤਾਬਾਂ ਪੰਜਾਬੀ ਮਾਂ ਬੋਲੀ ਦੀ ਝੋਲੀ
ਪਾਈਆਂ।
ਉਨਾਂ ਦੱਸਿਆ ਕਿ ਹੁਣ ਤੱਕ ਪੰਜਾਬ ਭਵਨ ਸਰੀ ਵਿੱਚ ੧੫੩ ਸਾਹਿਤਕਾਰਾਂ ਦੀਆਂ ਤਸਵੀਰਾਂ ਲਗਾਈਆਂ ਜਾ ਚੁੱਕੀਆਂ
ਹਨ।