ਦਿੱਲੀ: ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਖੇਡ ਜਗਤ ‘ਤੇ ਡੂੰਘਾ ਪ੍ਰਭਾਵ ਪਾਇਆ ਹੈ। ਵਿਸ਼ਵ ਦੇ ਕਈ ਦੇਸ਼ਾਂ ਵਿੱਚ ਤਾਲਾਬੰਦੀ ਕਾਰਨ ਖੇਡ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਜਿਸਨੇ ਕਈ ਮਹਾਨ ਕ੍ਰਿਕਟ ਖਿਡਾਰੀਆਂ ਦੇ ਕਰੀਅਰ ਦੇ ਖ਼ਤਮ ਹੋਣ ਦੀ ਸੰਭਾਵਨਾ ਪੈਦਾ ਕਰ ਦਿੱਤੀ ਹੈ।
ਇਸ ਵਿੱਚ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਨਾਮ ਵੀ ਸ਼ਾਮਲ ਹੈ, ਜਿਸ ਦੀ ਆਈਪੀਐਲ ਤੋਂ ਵਾਪਸੀ ਤੋਂ ਬਾਅਦ ਟੀਮ ਇੰਡੀਆ ਵਿੱਚ ਵਾਪਸੀ ਦਾ ਰਾਹ ਸਾਫ ਹੋਣਾ ਸੀ। ਇਸ ਸੂਚੀ ਵਿੱਚ ਪਾਕਿਸਤਾਨ ਦੇ ਸ਼ੋਏਬ ਮਲਿਕ ਵੀ ਸ਼ਾਮਲ ਹਨ। ਚਲੋ ਇਸ ਖਿਡਾਰੀਆਂ ਬਾਰੇ ਇੱਕ ਝਾਤ ਮਾਰੀਏ.
ਧੋਨੀ ਵਿਸ਼ਵ ਕੱਪ 2019 ਤੋਂ ਬਾਅਦ ਕੋਈ ਅੰਤਰਰਾਸ਼ਟਰੀ ਮੈਚ ਨਹੀਂ ਖੇਡਿਆ ਹੈ ਅਤੇ ਲਗਾਤਾਰ ਉਸ ਦੇ ਸੰਨਿਆਸ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਦੌਰਾਨ ਇਹ ਮੰਨਿਆ ਜਾ ਰਿਹਾ ਸੀ ਕਿ ਜੇਕਰ ਧੋਨੀ ਨੇ ਆਈਪੀਐਲ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਤਾਂ ਉਹ ਟੀ -20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਹਿੱਸਾ ਬਣੇਗਾ। ਪਰ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਆਈਪੀਐਲ ਖ਼ਤਰੇ ਵਿਚ ਹੈ ਅਤੇ ਧੋਨੀ ਦੀ ਵਾਪਸੀ ਸੰਭਵ ਨਹੀਂ ਦਿਖਾਈ ਦੇ ਰਹੀ।
ਵੈਸਟਇੰਡੀਜ਼ ਦੇ ਬੱਲੇਬਾਜ਼ ਕ੍ਰਿਸ ਗੇਲ ਵੀ ਇਸ ਸੂਚੀ ਵਿਚ ਸ਼ਾਮਲ ਹਨ। ਉਸ ਨੇ ਪਿਛਲੇ ਸਾਲ ਕਿਹਾ ਸੀ ਕਿ ਵਿਸ਼ਵ ਕੱਪ ਉਸਦਾ ਆਖ਼ਰੀ ਟੂਰਨਾਮੈਂਟ ਹੋਵੇਗਾ ਪਰ ਅਜਿਹਾ ਨਹੀਂ ਹੋਇਆ। ਹਾਲਾਂਕਿ, ਉਸਨੂੰ ਅਗਸਤ 2019 ਤੋਂ ਨੈਸ਼ਨਲ ਟੀਮ ਵਿੱਚ ਜਗ੍ਹਾ ਨਹੀਂ ਮਿਲੀ। ਪਰ ਉਸਦੀ ਨਜ਼ਰ ਟੀ -20 ਵਿਸ਼ਵ ਕੱਪ ਉੱਤੇ ਵੀ ਹੈ