ਪੰਨੂ ਖਿਲਾਫ਼ ਦੇਸ਼ ਧਰੋਹ ਦਾ ਕੇਸ ਦਰਜ

0
1613

ਚੰਡੀਗੜ੍ਹ: ਪੰਜਾਬ ਪੁਲੀਸ ਨੇ ਅਮਰੀਕਾ ਅਧਾਰਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਵਿਰੁੱਧ ਦੇਸ਼ ਧਰੋਹ ਅਤੇ ਗੈਰਕਾਨੂੰਨੀ ਗਤੀਵਿਧੀਆਂ ਅਤੇ ਪੰਜਾਬ ਦੇ ਨੌਜਵਾਨਾਂ ਨੂੰ ‘ਰੈਫਰੈਂਡਮ ੨੦੨੦’ ਦੇ ਹੱਕ ਵਿਚ ਭੜਕਾਉਣ, ਪੰਜਾਬ ਨੂੰ ਭਾਰਤ ਨਾਲੋਂ ਵੱਖ ਕਰਨ ਲਈ ਭੜਕਾਉਣ ਅਤੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿਚ ਅਸੰਤੁਸ਼ਟੀ ਜਾਂ ਬਗਾਵਤ ਫੈਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਮੁੱਖ ਤੌਰ ‘ਤੇ ਅਮਰੀਕਾ ਤੋਂ ਵੱਖ-ਵੱਖ ਅੰਤਰਰਾਸ਼ਟਰੀ ਨੰਬਰਾਂ ਤੋਂ ਪਹਿਲਾਂ ਤੋਂ ਰਿਕਾਰਡ ਕੀਤੇ ਆਡੀਓ ਸੰਦੇਸ਼ (ਆਈਵੀਆਰ) ਰਾਹੀਂ ਪੰਜਾਬ ਦੇ ਲੋਕਾਂ ਨੂੰ ਭੜਕਾ ਰਿਹਾ ਸੀ। ਪੰਨੂ ਖਿਲਾਫ਼ ਧਾਰਾ ੧੨੪-ਏ (ਭਾਰਤ ਵਿਰੁੱਧ ਜੰਗ ਛੇੜਨਾ), ੧੩੧ (ਵਿਦਰੋਹ ਨੂੰ ਦੂਰ ਕਰਨ) ੧੫੩-ਏ (ਗੈਰ ਕਾਨੂੰਨੀ ਗਤੀਵਿਧੀਆਂ ਰੋਕਥਾਮ) ਦੀ ਧਾਰਾ ੧੦ (ਏ), ੧੩ (੧) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਖਿਲਾਫ਼ ਇਹ ਕਾਰਵਾਈ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਉਸ ਨੇ ਕਥਿਤ ਤੌਰ ‘ਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਮਦਦ ਲਈ ਚੀਨੀ ਸਰਕਾਰ ਕੋਲ ਪਹੁੰਚ ਕੀਤੀ ਹੈ।