ਕਿਸਾਨਾਂ ਦੇ ਸੰਘਰਸ਼ ਨੂੰ ‘ਤਾਰਪੀਡੋ’ ਕਰਨ ਦੀ ਕੋਸ਼ਿਸ਼: ਭਗਵੰਤ ਮਾਨ

0
1449

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੰਦੀ ਸਿਆਸਤ ਕਰ ਕੇ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦਾ ਕਤਲ ਕੀਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਅਤੇ ਹਰਦੀਪ ਪੁਰੀ ਇਕ ਦੂਜੇ ਖ਼ਿਲਾਫ਼ ਬਿਆਨ ਦੇ ਕੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਹੁਣ ਪੰਜਾਬ ਦੇ ਕਿਸਾਨ ਕਿਸੇ ਦੀਆਂ ਗੱਲਾਂ ਵਿਚ ਨਹੀਂ ਆਵੇਗਾ। ਉਨ੍ਹਾਂ ਮੰਗ ਕੀਤੀ ਕਿ ਕੈਬਨਿਟ ਮੀਟਿੰਗ ਦੌਰਾਨ ਖੇਤੀ ਬਿੱਲ ਲਾਗੂ ਕਰਨ ਸਮੇਂ ਜੋ ਵੀ ਕਾਰਵਾਈ ਹੋਈ ਹੈ, ਉਸ ਨੂੰ ਜਨਤਕ ਕੀਤਾ ਜਾਵੇ ਤਾਂ ਕਿ ਸਾਰਿਆਂ ਦਾ ਸੱਚ ਸਾਹਮਣੇ ਆ ਜਾਵੇ। ਸੰਸਦ ਮੈਂਬਰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਭਾਜਪਾ ਦੀ ‘ਬੀ’ ਟੀਮ ਅਤੇ ਕਾਂਗਰਸ ਨੂੰ ਭਾਜਪਾ ਦੀ ਸਮਰਥਕ ਟੀਮ ਦੱਸਿਆ।