ਸੁਪਰੀਮ ਕੋਰਟ ਸਟੇਅ: ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ 14 ਨੂੰ

0
804

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਐਡਵੋਕੇਟ ਜਨਰਲ ਨੂੰ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ ’ਤੇ ਸਟੇਅ ਦੇ ਹੁਕਮਾਂ ਦੀ ਘੋਖ ਪੜਤਾਲ ਕਰਨ। ਮੁੱਖ ਮੰਤਰੀ ਨੇ ਇਸ ਸਬੰਧ ਵਿਚ ਕੈਬਨਿਟ ਮੰਤਰੀਆਂ ਦੀ ਮੀਟਿੰਗ ਵੀ ਵੀਰਵਾਰ ਨੂੰ ਸੱਦੀ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਐਡਵੋਕੇਟ ਜਨਰਲ ਅਤੁਲ ਨੰਦਾ ਖੇਤੀ ਕਾਨੂੰਨਾਂ ’ਤੇ ਸਟੇਅ ਦੇ ਹੁਕਮਾਂ ਨੂੰ ਵਿਸਥਾਰ ਵਿਚ ਦੇਖਣਗੇ ਤੇ ਇਸ ਵਿਚਲੇ ਪੱਖਾਂ ਬਾਰੇ ਪੰਜਾਬ ਸਰਕਾਰ ਨੂੰ ਜਾਣੂ ਕਰਵਾਉਣਗੇ। ਇਸ ਤੋਂ ਪਹਿਲਾਂ ਸਰਵਉਚ ਅਦਾਲਤ ਨੇ ਕੇਂਦਰ ਦੇ ਖੇਤੀ ਕਾਨੂੰਨਾਂ ’ਤੇ ਰੋਕ ਲਾਉਂਦਿਆਂ ਮਾਮਲੇ ਦੇ ਹੱਲ ਲਈ ਚਾਰ ਮੈਂਬਰੀ ਕਮੇਟੀ ਬਣਾਈ ਹੈ।-