ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਚਲਾਈ ਜਾ ਰਹੀ ‘ਕਿਸਾਨ ਸੰਸਦ’ ਦੇ ਦੂਜੇ ਦਿਨ ਕਿਸਾਨਾਂ ਦੇ 200 ਨੁਮਾਇੰਦਿਆਂ ਵੱਲੋਂ ਇਸ ਸੰਸਦ ਦੇ ਥਾਪੇ ਗਏ ਖੇਤੀ ਮੰਤਰੀ ਰਵਨੀਤ ਸਿੰਘ ਬਰਾੜ ਨੂੰ ਅਸਤੀਫ਼ਾ ਦੇਣਾ ਪਿਆ ਕਿਉਂਕਿ ਉਹ ਪ੍ਰਾਈਵੇਟ ਮੰਡੀਆਂ ਅਤੇ ‘ਏਪੀਐਮਸੀ ਮੰਡੀਆਂ’ ਭੰਗ ਕਰਨ ਵਾਲੇ ‘ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ ਕਾਨੂੰਨ’ ਤਹਿਤ ਤਸੱਲੀਬਖਸ਼ ਜਵਾਬ ਨਾ ਦੇ ਸਕੇ।