ਨਸ਼ਾ ਤਸਕਰੀ ਕੇਸ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

0
798
Photo: Punjabi Tribune

ਮੁਹਾਲੀ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਹੁਕਮਰਾਨ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਜਾਂਚ ਵਿੱਚ ਸ਼ਾਮਲ ਹੋਣ ਲਈ ਵੀ ਕਿਹਾ ਹੈ।