ਪਾਕਿਸਤਾਨ ਦੀ ਕੌਮੀ ਅਸੈਂਬਲੀ ਭੰਗ, ਚੋਣਾਂ 90 ਦਿਨਾਂ ’ਚ

0
1166

ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਮੁਲਕ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੇ ਮਸ਼ਵਰੇ ’ਤੇ ਅੱਜ ਕੌਮੀ ਅਸੈਂਬਲੀ ਨੂੰ ਭੰਗ ਕਰ ਦਿੱਤਾ ਹੈ। ਅਲਵੀ ਨੇ ਕਿਹਾ ਕਿ ਮੁਲਕ ਵਿੱਚ ਮੱਧਕਾਲੀ ਚੋਣਾਂ ਹੁਣ 90 ਦਿਨਾਂ ਅੰਦਰ ਕਰਵਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਨੇ ਵਿਰੋਧੀ ਧਿਰ ਵੱਲੋਂ ਇਮਰਾਨ ਖ਼ਾਨ ਸਰਕਾਰ ਖਿਲਾਫ਼ ਪੇਸ਼ ਬੇਭਰੋੋਸਗੀ ਮਤੇ ਨੂੰ ਕੌਮੀ ਸੁਰੱਖਿਆ ਦੇ ਆਧਾਰ ਉੱਤੇ ਖਾਰਜ ਕਰ ਦਿੱਤਾ। ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਕਿਹਾ ਕਿ ਕੈਬਨਿਟ ਨੂੰ ਭੰਗ ਕਰ ਦਿੱਤਾ ਗਿਆ ਹੈ, ਪਰ ਪ੍ਰਧਾਨ ਮੰਤਰੀ ਆਪਣੇ ਫ਼ਰਜ਼ ਨਿਭਾਉਂਦੇ ਰਹਿਣਗੇ।