ਪੰਜਾਬ ਵਿੱਚ ਗਰਮੀ ਨੇ ਤੋੜੇ ਅੱਠ ਸਾਲਾਂ ਦੇ ਰਿਕਾਰਡ

0
798
Photo: Punjabi Tribune

ਪੰਜਾਬ ਵਿਚ ਗਰਮੀ ਕਾਰਨ ਲੋਕ ਬੇਹਾਲ ਹੋ ਗਏ ਹਨ। ਇਥੇ ਗਰਮੀ ਨੇ ਪਿਛਲੇ ਅੱਠ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿਚ ਗਰਮੀ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਤੇ ਜਲੰਧਰ ਵਿਚ ਅੱਜ ਤਾਪਮਾਨ ਕ੍ਰਮਵਾਰ 46.1 ਅਤੇ 46.2 ਡਿਗਰੀ ਰਿਹਾ ਜਦਕਿ ਲੁਧਿਆਣਾ ਵਿਚ ਤਾਪਮਾਨ 45.5 ਡਿਗਰੀ ਦਰਜ ਕੀਤਾ ਗਿਆ ਜੋ ਆਮ ਨਾਲੋਂ ਅੱਠ ਡਿਗਰੀ ਵੱਧ ਹੈ।