ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ

0
684

ਚੰਡੀਗਡ਼੍ਹ : ਰਾਜ ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਅਤੇ ਨਸ਼ੇ ਦੀ ਵਰਤੋਂ ਕਰਨ ਵਾਲੇ ਕੈਦੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਜੇਲ੍ਹ ਸੁਧਾਰਾਂ ਦੀ ਦਿਸ਼ਾ ਵਿਚ ਦੇਸ਼ ਵਿਚ ਆਪਣੀ ਕਿਸਮ ਦਾ ਪਹਿਲਾ ਕਦਮ ਚੁੱਕਿਆ ਹੈ। ਇਸ ਤਹਿਤ ਕੈਦੀਆਂ ਵਿਚ ਨਸ਼ੇ ਦੀ ਵਰਤੋਂ ਦਾ ਪਤਾ ਲਗਾਉਣ ਲਈ ‘ਡਰੱਗ ਸਕਰੀਨਿੰਗ ਮੁਹਿੰਮ’ ਸ਼ੁਰੂ ਕੀਤੀ ਗਈ ਹੈ। ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਨੂੰ ਪਾਇਲਟ ਪ੍ਰੋਜੈਕਟ ਤਹਿਤ ਚੁਣਿਆ ਗਿਆ ਹੈ ਅਤੇ ਇੱਥੇ ਸਾਰੇ 950 ਕੈਦੀਆਂ ਦੀ ਜਾਂਚ ਕੀਤੀ ਗਈ।