ਪੰਜਾਬ ‘ਚ ਯੂਪੀ, ਹਰਿਆਣਾ ਨਾਲੋਂ ਕਿਤੇ ਵੱਧ ਹੋ ਰਹੇ ਹਨ ਪਰਾਲੀ ਸਾੜਨ ਦੇ ਕੇਸ

0
703

ਪੰਜਾਬ ‘ਚ ਪਰਾਲੀ ਸਾੜਨ ਦੇ ਕੇਸਾਂ ਨੂੰ ਦੇਖਦੇ ਹੋਏ ਇੰਝ ਜਾਪਦਾ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ। ਪੰਜਾਬ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਦੌਰ ਵਿੱਚ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ ਹੈ, ਜਦਕਿ ਉੱਤਰ ਪ੍ਰਦੇਸ਼ ਦੂਜੇ ਤੇ ਹਰਿਆਣਾ ਤੀਜੇ ਸਥਾਨ ‘ਤੇ ਹੈ। ਐਤਵਾਰ ਤੱਕ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੇ 193 ਮਾਮਲੇ ਸਾਹਮਣੇ ਆਏ। ਇਨ੍ਹਾਂ ‘ਚੋਂ ਪੰਜਾਬ ਪਹਿਲੇ ਨੰਬਰ ‘ਤੇ ਹੈ।