ਟੀ-20 ਵਿਸ਼ਵ ਕੱਪ: ਭਾਰਤ ਨੇ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾਇਆ

0
579
Photo Credit: North East Live

ਸਿਡਨੀ: ਭਾਰਤ ਨੇ ਟੀ-20 ਵਿਸ਼ਵ ਕੱਪ ਨੂੰ ਅੱਜ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਕਪਤਾਨ ਰੋਹਿਤ ਸ਼ਰਮਾ ਦੇ ਅਰਧ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਅੱਜ ਨੀਦਰਲੈਂਡ ਖ਼ਿਲਾਫ਼ ਟੀ-20 ਵਿਸ਼ਵ ਕੱਪ ਦੇ ਆਪਣੇ ਮੈਚ ਵਿੱਚ ਦੋ ਵਿਕਟਾਂ ‘ਤੇ 179 ਦੌੜਾਂ ਬਣਾਈਆਂ। ਇਸ ਦੇ ਜੁਆਬ ’ਚ ਨੀਦਰਲੈਂਡ ਦੀ ਟੀਮ 9 ਵਿਕਟਾਂ ’ਤੇ 123 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਖ਼ਿਲਾਫ਼ ਪਹਿਲੇ ਮੈਚ ‘ਚ 82 ਦੌੜਾਂ ਦੀ ਨਾਬਾਦ ਪਾਰੀ ਖੇਡਣ ਵਾਲੇ ਕੋਹਲੀ ਨੇ 44 ਗੇਂਦਾਂ ‘ਤੇ ਅਜੇਤੂ 62 ਦੌੜਾਂ ਬਣਾਈਆਂ, ਜਦਕਿ ਰੋਹਿਤ ਨੇ 39 ਗੇਂਦਾਂ ‘ਚ 53 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ 25 ਗੇਂਦਾਂ ‘ਤੇ 51 ਦੌੜਾਂ ਬਣਾ ਕੇ ਨਾਬਾਦ ਰਹੇ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਅੱਜ ਨੀਦਰਲੈਂਡ ਖ਼ਿਲਾਫ਼ ਟੀ-20 ਵਿਸ਼ਵ ਕੱਪ ਦੇ ਆਪਣੇ ਦੂਜੇ ਮੈਚ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਿਛਲੇ ਮੈਚ ‘ਚ ਪਾਕਿਸਤਾਨ ਨੂੰ ਹਰਾਉਣ ਵਾਲੀ ਭਾਰਤੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਨੀਦਰਲੈਂਡ ਦੀ ਟੀਮ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।