ਪੰਜਾਬ ’ਚ ਠੰਢ ਦਾ ਕਹਿਰ, ਬਠਿੰਡਾ ’ਚ ਸਭ ਤੋਂ ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਪਹੁੰਚਿਆ

0
390

ਪੰਜਾਬ ਵਿਚ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਤਾਜਾ ਅੰਕੜਿਆਂ ਅਨੁਸਾਰ ਹਰਿਆਣਾ ਦੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਬਠਿੰਡਾ ‘ਚ ਕੜਾਕੇ ਦੀ ਠੰਢ ਪੈ ਗਈ, ਜਿੱਥੇ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 7.2, 4.4 ਅਤੇ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।