ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੇਵੇ ਕੇਂਦਰ: ਪੰਜਾਬ ਸਰਕਾਰ

0
437

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਕਿਸਾਨਾਂ ਦੀ ਨੁਕਸਾਨੀ ਫ਼ਸਲ ਬਾਰੇ ਵਿਚਾਰ-ਚਰਚਾ ਕੀਤੀ ਗਈ। ਪੰਜਾਬ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਤੋਂ ਫ਼ਸਲੀ ਖਰਾਬੇ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ’ਚ ਕਣਕ ਦੇ ਖਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 13 ਅਪਰੈਲ ਨੂੰ ਅਬੋਹਰ ’ਚ ਜਨਤਕ ਸਮਾਗਮ ਕਰਕੇ ਕਿਸਾਨਾਂ ਨੂੰ ਫ਼ਸਲ ਦੇ ਨੁਕਸਾਨ ਬਦਲੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ। ਇਸ ਤੋਂ ਬਾਅਦ ਗਿਰਦਾਵਰੀ ਦੀ ਰਿਪੋਰਟ ਆਉਣ ’ਤੇ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰ ਕੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਦਿੱਤੇ ਜਾਣਗੇ।