ਬਾਲੀਵੁੱਡ ਸਟਾਰ ਆਮਿਰ ਖਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

0
1944

ਸ਼ਨਿੱਚਰਵਾਰ ਨੂੰ ਬਾਲੀਵੁੱਡ ਸਟਾਰ ਆਮਿਰ ਖਾਨ ਅਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਨਤਮਸਤਕ ਹੋਣ ਤੋਂ ਪਹਿਲਾਂ ਆਮਿਰ ਖਾਨ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਆਮਿਰ ਖ਼ਾਨ ਨੇ ਕੁੱਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਆਮਿਰ ਖਾਨ ਆਪਣੀ ਆਉਣ ਵਾਲੀ ਫ਼ਿਲਮ ‘ਲਾਲ ਸਿੰਘ ਚੱਡਾ’ ਦੀ ਸ਼ੂਟਿੰਗ ਲਈ ਪੰਜਾਬ ਆਏ ਹੋਏ ਹਨ। ਕੁੱਝ ਦਿਨ ਪਹਿਲਾਂ ਉਹ ਰੋਪੜ ‘ਚ ਫ਼ਿਲਮ ਦੀ ਸ਼ੂਟਿੰਗ ਲਈ ਵੀ ਪਹੁੰਚੇ ਸਨ।
ਆਮੀਰ ਖਾਨ ਨੇ ਆਪਣੇ ਪ੍ਰਸੰਸ਼ਕਾਂ ਦੇ ਲਈ ਆਪਣੀ ਫ਼ਿਲਮ ਦਾ ਪਹਿਲਾਂ ਲੁੱਕ ਸਾਂਝਾ ਕੀਤਾ ਸੀ। ‘ਲਾਲ ਸਿੰਘ ਚੱਡਾ’ ਵਿਚ ਆਮਿਰ ਖਾਨ ਸਰਦਾਰ ਬਣੇ ਹੋਏ ਨਜ਼ਰ ਆਉਣ ਵਾਲੇ ਹਨ। ਪਹਿਲੇ ਪੋਸਟਰ ਵਿਚ ਉਹ ਦਸਤਾਰ ਬੰਨ ਕੇ ਵਿਖਾਈ ਦਿੱਤੇ ਸਨ।