ਦੇਸ਼ ਭਰ ‘ਚ ਲਾਗੂ ਹੋਵੇਗਾ ਨਾਗਰਿਕਤਾ ਰਜਿਸਟਰ: ਸ਼ਾਹ

0
1032

ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ ‘ਚ ਕਿਹਾ ਕਿ ਜੰਮੂ ਕਸ਼ਮੀਰ ‘ਚੋਂ ਧਾਰਾ ੩੭੦ ਹਟਾਏ ਜਾਣ ਤੋਂ ਬਾਅਦ ਉੱਥੇ ਹਾਲਾਤ ਪੂਰੀ ਤਰ੍ਹਾਂ ਆਮ ਵਰਗੇ ਹਨ ਅਤੇ ਸੂਬੇ ‘ਚ ਇੰਟਰਨੈੱਟ ਸੇਵਾ ਦੀ ਬਹਾਲੀ ਲਈ ਹਾਲਾਤ ਢੁੱਕਵੇਂ ਹੋਣ ਸਬੰਧੀ ਸਥਾਨਕ ਪ੍ਰਸ਼ਾਸਨ ਵੱਲੋਂ ਝੰਡੀ ਦਿੱਤੇ ਜਾਣ ਤੋਂ ਬਾਅਦ ਇਹ ਸੇਵਾ ਵੀ ਬਹਾਲ ਕਰ ਦਿੱਤੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੀ ਪ੍ਰਕਿਰਿਆ ਸਾਰੇ ਦੇਸ਼ ‘ਚ ਚਲਾਈ ਜਾਵੇਗੀ ਤੇ ਕਿਸੇ ਨਾਲ ਵੀ ਧਰਮ ਦੇ ਆਧਾਰ ‘ਤੇ ਵਿਤਕਰਾ ਨਹੀਂ ਕੀਤਾ ਜਾਵੇਗਾ।
ਕਸ਼ਮੀਰ ਮੁੜ ਬੰਦ: ਕਸ਼ਮੀਰ ‘ਚ ਪੋਸਟਰਾਂ ਰਾਹੀਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਨਾ ਖੋਲ੍ਹਣ ਦੀ ਚਿਤਾਵਨੀ ਦਿੱਤੇ ਜਾਣ ਤੋਂ ਬਾਅਦ ਸ੍ਰੀਨਗਰ ਸਮੇਤ ਘਾਟੀ ਦੇ ਕਈ ਇਲਾਕਿਆਂ ‘ਚ ਪੂਰੀ ਤਰ੍ਹਾਂ ਬੰਦ ਰਿਹਾ। ਰਾਤ ਨੂੰ ਕੁਝ ਪੋਸਟਰ ਦਿਖਾਈ ਦਿੱਤੇ ਸੀ ਜਿਨ੍ਹਾਂ ‘ਤੇ ਕੁਝ ਸ਼ਰਾਰਤੀ ਅਨਸਰਾਂ ਨੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ।