ਪੀਅਰਸਨ ਕੌਮਾਂਤਰੀ ਹਵਾਈ ਅੱਡੇ ‘ਤੇ ਲੱਗੀ ਅੱਗ, ਕਈ ਉਡਾਣਾਂ ਹੋਈਆਂ ਰੱਦ

0
1754

ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ‘ਤੇ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਵਾਈ ਅੱਡੇ ‘ਤੇ ਬਣੇ ਟਰਮੀਨਲ-1 ਤੋਂ ਅਮਰੀਕਾ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਸ਼ਾਮੀਂ 6:30 ਵਜੇ ਲੱਗੀ ਪਰ ਜਲਦ ਹੀ ਇਸ ‘ਤੇ ਕਾਬੂ ਪਾ ਲਿਆ ਗਿਆ। ਪੁਲਿਸ ਮੁਤਾਬਕ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ਪਰ ਪੁਲਿਸ ਵਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੈਨੇਡਾ ਦਾ ਇਹ ਹਵਾਈ ਅੱਡਾ ਕੈਨੈਡਾ ਦੀ 25 ਫ਼ੀ ਸਦੀ ਆਬਾਦੀ ਨੂੰ ਹਵਾਈ ਸੇਵਾ ਮੁਹੱਈਆ ਕਰਵਾਉਂਦਾ ਹੈ। ਇਹ ਡਾਊਨਟਾਊਨ ਟੋਰਾਂਟੋ ਵਲੋਂ ਸਾਢੇ 22 ਕਿਲੋਮੀਟਰ ਉੱਤਰ ਪੱਛਮ ਵਿਚ ਸਥਿਤ ਹੈ। ਇਸ ਹਵਾਈ ਅੱਡੇ ਦਾ ਨਾਮ ਕੈਨੇਡਾ ਦੇ ਤਤਕਾਲੀਨ ਪ੍ਰਧਾਨ ਮੰਤਰੀ ਅਤੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਲੈਸਟਰ ਬਾਵਲਸ ਪੀਅਰਸਨ ਦੇ ਨਾਂਅ ‘ਤੇ ਰੱਖਿਆ ਗਿਆ ਹੈ।