ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਤੇ ਇੱਥੇ ਦੇਸ਼ਾਂ-ਵਿਦੇਸ਼ਾਂ ਦੀ ਸੰਗਤ ਵਿੱਚ ਕਾਫ਼ੀ ਜ਼ਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਪੰਜਾਬ ਭਵਨ ਸਰੀ ਕੈਨੇਡਾ ਦੇ ਬੱਚਿਆਂ ਨੇ ਗੁਰੂ ਸਾਹਿਬ ਨੂੰ ਸਮਰਪਿਤ ਸਮਾਗਮ ਕਵਿਤਾ ਦੇ ਬੀਜ ਸਮਾਗਮ ਵਿੱਚ ਹਿੱਸਾ ਲਿਆ। ਇਸ ਮੌਕੇ ਕੈਨੇਡਾ ਦੇ ਬੱਚਿਆਂ ਨੇ ਕਵਿਤਾ ਦੇ ਬੀਜ਼ ਸਮਾਗਮ ਦੌਰਾਨ ਬਹੁਤ ਹੀ ਸੋਹਣੇ ਢੰਗ ਨਾਲ ਪੰਜਾਬੀ ਮਾਂ ਬੋਲੀ ਵਿੱਚ ਕਵਿਤਾਵਾਂ ਨੂੰ ਦਰਸ਼ਕਾਂ ਸ਼ਾਮਹਣੇ ਪੇਸ਼ ਕੀਤ।
ਹੈਰਾਨੀ ਵਾਲੀ ਗੱਲ ਇਹ ਹੈ ਕਿ ਜਦੋਂ ਦਰਸ਼ਕਾਂ ਵੱਲੋਂ ਬੱਚਿਆਂ ਵੰਲੋਂ ਗਾਈਆਂ ਜਾ ਰਹੀਆਂ ਕਵਿਤਾਵਾਂ ਨੂੰ ਸੁਣਿਆਂ ਗਿਆ ਤਾਂ ਇਹ ਬਿਲਕੁਲ ਵੀ ਪ੍ਰਤੀਤ ਨਹੀਂ ਹੋ ਰਿਹਾ ਸੀ ਕਿ ਇਹ ਕਵਿਤਾਵਾਂ ਕੈਨੇਡਾ ਦੇ ਬੱਚਿਆਂ ਵੱਲੋਂ ਗਾਈਆਂ ਜਾ ਰਹੀਆਂ ਹਨ।
ਇਸ ਮੌਕੇ ਪੰਜਾਬ ਭਵਨ ਸਰੀ ਦੇ ਬਾਨੀ ਸੁੱਖੀ ਬਾਠ ਵੱਲੋਂ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੇ ਬੱਚਿਆਂ ਦਾ ਸਵਾਗਤ ਕੀਤਾ ਗਿਆ।
ਨਵੇਂ ਗਿਆਨ ਅਤੇ ਵਿਗਿਆਨ ਦੀਆਂ ਕਿਤਾਬਾਂ ਮਾਂ ਬੋਲੀ ਵਿੱਚ ਹੋਣੀਆਂ ਚਾਹੀਦੀਆਂ ਹਨ।