ਸਿਟੀ ਸੈਂਟਰ ਘੁਟਾਲੇ ਵਿੱਚੋਂ ਬਰੀ ਹੋਏ ਕੈਪਟਨ

0
973

ਲੁਧਿਆਣਾ: ੧੧੪ ਕਰੋੜ ਰੁਪਏ ਦੇ ਬਹੁਚਰਚਿਤ ਸਿਟੀ ਸੈਂਟਰ ਘੁਟਾਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਤੇ ਜਵਾਈ ਰਮਿੰਦਰ ਸਿੰਘ ਸਮੇਤ ਸਾਰੇ ੩੬ ਮੁਲਜਮਾਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਪੰਜ ਲਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਦੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਵਿਜੀਲੈਂਸ ਵੱਲੋਂ ਦਾਇਰ ਕਲੋਜ਼ਰ ਰਿਪੋਰਟ ਸਵੀਕਾਰ ਕਰਦਿਆਂ ੧੨ ਸਾਲ ਤੋਂ ਚਲ ਰਹੇ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ। ਅਦਾਲਤ ਦੀ ਇਸ ਕਾਰਵਾਈ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁæਦ ਮੌਜੂਦ ਸਨ ਤੇ ਫੈਸਲਾ ਆਉਂਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਆਪਾਲਿਕਾ ਤੇ ਪੂਰਾ ਭਰੋਸਾ ਸੀ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਮੁਲਜਮਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੋਈ ਵੀ ਦੋਸ਼ ਸਾਬਤ ਨਹੀਂ ਹੁੰਦਾ ਹੈ। ਅਦਾਲਤ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਸੀਰੀਆ ਨੂੰ ਵੀ ਕਲੀਨ ਚਿੱਟ ਦਿੱਤੀ ਹੈ। ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਵੱਲੋਂ ਖ਼ਰੀਦੀ ਗਈ ਜਾਇਦਾਦ ਉਨ੍ਹਾਂ ਦੇ ਨਾਂ ਤੇ ਹੈ। ਇਸ ਲਈ ਇਸ ਨੂੰ ਬੇਨਾਮੀ ਜਾਇਦਾਦ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਅਧਿਕਾਰੀ ਨਿਹਾਲ ਚੰਦ ਦੇ ਘਰ ਤੋਂ ਬਰਾਮਦ ਦਿਖਾਏ ਗਏ ੪੦ ਲੱਖ ਰੁਪਏ ਦਾ ਇਸ ਕੇਸ ਨਾਲ ਕੋਈ ਲੈਣਾ ਦੇਣਾ ਨਹੀਂ ਸਾਬਤ ਹੋਇਆ। ਵਿਜੀਲੈਂਸ ਬਿਊਰੋ ਨੇ ਅਗਸਤ ੨੦੧੭ ਵਿੱਚ ਇੱਕ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਸੀ, ਜਿਸ ਤੋਂ ਬਾਅਦ ਕੋਰਟ ਨੇ ਕਲੋਜ਼ਰ ਰਿਪੋਰਟ ਤੇ ਦਲੀਲਾਂ ਸੁਣਨੀਆਂ ਸ਼ੁਰੂ ਕਰ ਦਿੱਤੀਆਂ ਸਨ। ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਵਾਲਿਆਂ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਵਿਜੀਲੈਂਸ ਐੱਸਐੱਸਪੀ ਕੰਵਰਪਾਲ ਸਿੰਘ ਸੰਧੂ, ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਆਰਕੀਟੈਕਟ ਸਿਟੀ ਸੈਂਟਰ ਸੁਨੀਲ ਕੁਮਾਰ ਡੇਸ਼ ਸ਼ਾਮਲ ਸਨ।