ਮੂਸੇਵਾਲਾ ਕਤਲ ’ਚ ਦੋਸ਼ੀ ਗੈਂਗਸਟਰ ਦੀਪਕ ਟੀਨੂ ਫਰਾਰ

0
577

ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ ਦੀਪਕ ਟੀਨੂ ਲੰਘੀ ਰਾਤ ਪੁਲੀਸ ਦੀ ਗ੍ਰਿਫ਼ਤ ’ਚੋਂ ਫਰਾਰ ਹੋ ਗਿਆ ਹੈ।ਦੀਪਕ ਟੀਨੂ ਨੂੰ ਮਾਨਸਾ ਦੇ ਸੀਆਈਏ ਪੁਲੀਸ ਸਟੇਸ਼ਨ ’ਚ ਗੋਇੰਦਵਾਲ ਸਾਹਿਬ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਹੋਇਆ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਰਾਤ ਦੇ ਕਰੀਬ 11 ਵਜੇ ਫਰਾਰ ਹੋ ਗਿਆ ਹੈ। ਉਸਨੂੰ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਮੰਨਿਆ ਜਾਂਦਾ ਹੈ।