ਧੋਖੇਬਾਜ਼ ਐਨ.ਆਰ.ਆਈ. ਲਾੜਿਆਂ ਖ਼ਿਲਾਫ਼ ਭਾਰਤ ਸਰਕਾਰ ਕਾਨੂੰਨ ਲਿਆਵੇਗੀ

0
2147

ਚੰਡੀਗੜ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੀ ਜਾਂਦੀ ਧੋਖਾਧੜੀ ਨੂੰ ਨੱਥ ਪਾਈ ਜਾ ਸਕੇਗੀ। ਗੁਲਾਟੀ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਮਹਿਲਾਵਾਂ ‘ਤੇ ਅੱਤਿਆਚਾਰ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਸੀ। ਇਸ ਦੌਰਾਨ ਵਿਦੇਸ਼ੀ ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੀ ਜਾਂਦੀ ਧੋਖਾਧੜੀ ਦੇ ਮਾਮਲੇ ‘ਤੇ ਲੰਮੀ ਚੌੜੀ ਚਰਚਾ ਹੋਈ। ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਇਸ ਸਬੰਧੀ ਨੀਤੀ ਤਿਆਰ ਕਰ ਰਹੀ ਹੈ, ਜਿਸ ਨੂੰ ਜਲਦ ਲਾਗੂ ਕਰ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ਲਈ ਕਾਨੂੰਨ ਵਿਚ ਕਿਸੇ ਕਿਸਮ ਦੀ ਫੇਰਬਦਲ ਕਰਨ ਦੀ ਲੋੜ ਪਈ ਤਾਂ ਉਹ ਵੀ ਕੀਤੀ ਜਾਵੇਗੀ।