ਟੀਮ ਇੰਡੀਆ ਦਾ ਪ੍ਰੀ – ਦੀਵਾਲੀ ਧਮਾਕਾ, ਸਾਊਥ ਅਫਰੀਕਾ ਦਾ 3-0 ਨਾਲ ਕੀਤਾ ਸਫਾਇਆ

0
1467

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਰਾਂਚੀ ਦੇ ਜੇ. ਐੱਸ. ਸੀ. ਏ. ਸਟੇਡੀਅਮ ‘ਚ ਖੇਡ ਗਏ ਤੀਜੇ ਅਤੇ ਆਖਰੀ ਟੈਸਟ ‘ਚ ਮੁਕਾਬਲੇ ‘ਚ ਟੀਮ ਇੰਡੀਆਂ ਨੇ ਇਕ ਪਾਰੀ ਅਤੇ 202 ਦੌੜਾਂ ਦੇ ਫਰਕ ਨਾਲ ਜਿੱਤ ਦਰਜ ਕਰ ਸੀਰੀਜ਼ ‘ਤੇ ਕਬਜਾ ਕਰ ਲਿਆ ਹੈ। ਤੀਜੇ ਅਤੇ ਆਖਰੀ ਟੈਸਟ ਦੇ ਤੀਜੇ ਦਿਨ ਭਾਰਤੀ ਗੇਂਦਬਾਜ਼ਾਂ ਦੀ ਖਤਰਨਾਕ ਗੇਂਦਬਾਜ਼ੀ ਦੇ ਅੱਗੇ ਮਹਿਮਾਨ ਟੀਮ ਦੇ ਬੱਲੇਬਾਜ਼ ਪਸਤ ਹੋ ਗਏ। ਤੀਜੇ ਦਿਨ ਭਾਰਤ ਖਿਲਾਫ ਖੇਡਣ ਉਤਰੀ ਦੱਖਣੀ ਅਫਰੀਕਾ ਦੀ ਟੀਮ ਲੰਚ ਦੇ ਬਾਅਦ 162 ਦੌੜਾਂ ‘ਤੇ ਢੇਰ ਹੋ ਗਈ। ਇਸ ਤੋਂ ਬਾਅਦ ਭਾਰਤੀ ਕਪਤਾਨ ਕੋਹਲੀ ਨੇ ਦੱ. ਅਫਰੀਕਾ ਨੂੰ ਫਾਲੋਆਨ ਦਿੱਤਾ। ਫਾਲੋਆਨ ਖੇਡਣ ਉਤਰੀ ਦੱ. ਅਫਰੀਕੀ ਟੀਮ ਦੇ ਬੱਲੇਬਾਜ਼ ਇਕ ਵਾਰ ਫਿਰ ਭਾਰਤੀ ਗੇਂਦਬਾਜ਼ਾਂ ਦੇ ਅੱਗੇ ਗੋਡੇ ਟੇਕਦੇ ਨਜ਼ਰ ਆਏ ਅਤੇ ਦੂਜੀ ਪਾਰੀ ‘ਚ 133 ਦੇ ਸਕੋਰ ‘ਤੇ ਹੀ ਆਲ ਆਊਟ ਹੋ ਗਈ। ਭਾਰਤ ਨੇ ਪਹਿਲੀ ਵਾਰ ਦੱ. ਅਫਰੀਕਾ ਦੇ ਖਿਲਾਫ ਟੈਸਟ ਸੀਰੀਜ਼ ਕਲੀਨ ਸਵੀਪ ਕੀਤੀ ਹੈ।