ਈਰਾਨ ਵਿਚ ਹਿਜਾਬ ਸਬੰਧੀ ਦਹਾਕਿਆਂ ਪੁਰਾਣੇ ਕਾਨੂੰਨ ‘ਚ ਬਦਲਾਅ ਹੋਣ ਦੀ ਆਸ

0
543
Photo: Pixabay

ਇਸਲਾਮਿਕ ਦੇਸ਼ ਈਰਾਨ ਵਿੱਚ ਹਿਜਾਬ ਦੇ ਖ਼ਿਲਾਫ਼ ਹਿੰਸਕ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਵੀ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਰਾਨ ਦੀ ਪੁਲਿਸ ਨੇ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਬਾਅਦ ਵੀ ਲੋਕਾਂ ਦਾ ਗੁੱਸਾ ਘੱਟ ਨਹੀਂ ਹੋ ਰਿਹਾ ਹੈ। ਆਖ਼ਰਕਾਰ ਸਰਕਾਰ ਧਰਨਾਕਾਰੀਆਂ ਅੱਗੇ ਝੁਕਦੀ ਨਜ਼ਰ ਆ ਰਹੀ ਹੈ।
ਈਰਾਨ ਦੀ ਸਰਕਾਰ ਨੇ ਕਰੀਬ ਦੋ ਮਹੀਨਿਆਂ ਤੋਂ ਚੱਲ ਰਹੇ ਹਿੰਸਕ ਪ੍ਰਦਰਸ਼ਨਾਂ ਦੌਰਾਨ ਹਿਜਾਬ ਨੂੰ ਲਾਜ਼ਮੀ ਕਰਨ ਵਾਲੇ ਦਹਾਕਿਆਂ ਪੁਰਾਣੇ ਕਾਨੂੰਨ ਦੀ ਸਮੀਖਿਆ ਕਰਨ ਦਾ ਸੰਕੇਤ ਦਿੱਤਾ ਹੈ।