ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ ਗੁਰਦੁਆਰੇ ‘ਚ ਕੀਤੀ ਲੰਗਰ ਦੀ ਸੇਵਾ

0
1069

ਐਬਟਸਫੋਰਡ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਜੌਹਨ ਹੌਰਗਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।
ਇਸ ਮੌਕੇ ਉਨ੍ਹਾਂ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਬਿਨਾਂ ਕਿਸੇ ਭੇਦਭਾਵ ਤੋਂ ਲੋੜਵੰਦਾਂ ਲਈ ਚਲਾਈ ਗਈ ਲੰਗਰ ਪ੍ਰਥਾ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਤੋਂ ਉਹ ਬਹੁਤ ਪ੍ਰਭਾਵਿਤ ਹਨ। ਉਪਰੰਤ ਉਹ ਲੰਗਰ ਹਾਲ ਗਏ ਜਿਥੇ ਉਨ੍ਹਾਂ ਨੇ ਕੁਝ ਸਮਾਂ ਲੰਗਰ ਵਰਤਾਉਣ ਦੀ ਸੇਵਾ
ਕੀਤੀ। ਇਸ ਮੌਕੇ ਮੁੱਖ ਮੰਤਰੀ ਜੌਹਨ ਹੌਰਗਨ ਨਾਲ ਪੰਜਾਬੀ ਮੂਲ ਦੇ ਕੈਬਨਿਟ ਮੰਤਰੀ ਹੈਰੀ ਬੈਂਸ, ਵਿਧਾਨ ਸਭਾ ਦੇ ਡਿਪਟੀ ਸਪੀਕਰ ਰਾਜ ਚੌਹਾਨ, ਵਿਧਾਇਕ ਜਗਰੂਪ ਸਿੰਘ ਬਰਾੜ, ਵਿਧਾਇਕਾ ਜਿੰਨੀ ਸਿਮਜ ਤੇ ਰਚਨਾ ਸਿੰਘ ਵੀ ਹਾਜ਼ਰ ਸਨ।