ਭਾਈ ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

0
1658

ਅੰਮ੍ਰਿਤਸਰ: ਕਰੀਬ ਅੱਧੀ ਦਰਜਨ ਮੈਂਬਰਾਂ ਦੇ ਵਿਰੋਧ ਅਤੇ ਆਪਣੀ ਪਾਰਟੀ ਦੇ ਤਿੰਨ ਦਾਅਵੇਦਾਰਾਂ ਨੂੰ ਪਛਾੜ ਕੇ ਭਾਈ ਗੋਬਿੰਦ ਸਿੰਘ ਲੌਂਗੇਵਾਲ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣ ਗਏ। ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਅਧਿਕਾਰਾ ਤੋਂ ਬਾਅਦ ਬਾਦਲ ਦਲ ਦੇ ਰਵਾਇਤੀ ਲਿਫ਼ਾਫੇ ਵਿੱਚੋਂ ਭਾਈ ਲੌਂਵੇਵਾਲ ਤੇ ਬਾਕੀ ਅਹੁੱਦੇਦਾਰਾਂ ਅਤੇ ਅੰਮ੍ਰਿਤ ਕਮੇਟੀ ਦੇ ਮੈਂਬਰਾਂ ਦਾ ਨਾਮ ਨਿਕਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਲੌਂਗੇਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਦੱਸਣਯੋਗ ਹੈ ਕਿ ਭਾਈ ਲੌਗੇਵਾਲ ੨੯ ਨਵੰਬਰ ੨੦੧੭ ਨੂੰ ਪਹਿਲੀ ਵਾਰ ਅਤੇ ਫਿਰ ੧੩ ਨਵੰਬਰ ੨੦੧੮ ਨੂੰ ਦੂਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ।
ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਪ੍ਰਧਾਨਗੀ ਦੀ ਦੌੜ ਵਿਚ ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ ਵੀ ਸ਼ਾਮਲ ਸਨ। ਰਘੂਜੀਤ ਸਿੰਘ ਕਰਨਾਲ ਨੂੰ ਸੀਨੀਅਰ ਮੀਤ ਪ੍ਰਧਾਨ, ਹਰਪਾਲ ਸਿੰਘ ਜੱਲਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਕਰਮੂੰਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਨਵੇਂ ਚੁਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਪੰਥ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਯਤਨ ਕਰਨਗੇ।
ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੇਵਾਲ ਨੇ ਅੰਤ੍ਰਿੰਗ ਕਮੇਟੀ ਦੇ ੧੧ ਮੈਂਬਰਾਂ ਦਾ ਨਾ ਪੇਸ਼ ਕੀਤਾ।
ਅੰਤ੍ਰਿਗ ਕਮੇਟੀ ਦੇ ਮੈਂਬਰਾਂ ਵਿੱਚ ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗਆਣਾ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਬੀਬੀ ਪਰਮਜੀਤ ਮੌਰ ਲਹਿਰਾ, ਜਸਮੇਰ ਸਿੰਘ ਲਾਛਡੂ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ ਰਾਜਸਥਾਨ, ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕੁਲਦੀਪ ਕੌਰ ਟੋਹੜਾ ਸ਼ਾਮਲ ਹਨ।