ਆਬਕਾਰੀ ਨੀਤੀ ਕੇਸ ਵਿਚ ਸੀਬੀਆਈ ਵੱਲੋਂ ਸਿਸੋਦੀਆ ਗ੍ਰਿਫ਼ਤਾਰ

0
553

ਨਵੀਂ ਦਿੱਲੀ: ਸੀਬੀਆਈ ਨੇ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ’ਚ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਕਿਹਾ ਕਿ ਕਰੀਬ ਅੱਠ ਘੰਟਿਆਂ ਤੱਕ ਚੱਲੀ ਪੁੱਛ-ਪੜਤਾਲ ਦੌਰਾਨ ਸਿਸੋਦੀਆ ਸਵਾਲਾਂ ਦੇ ਜਵਾਬ ਦੇਣ ਤੋਂ ਬਚਦੇ ਆ ਰਹੇ ਸਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਕੁਝ ਜਵਾਬ ਤਸੱਲੀਬਖ਼ਸ਼ ਨਹੀਂ ਸਨ।