ਸਰਕਾਰ ਨੇ ਅੱਜ ਦੱਸਿਆ ਕਿ ਉਸ ਵੱਲੋਂ ਸੋਸ਼ਲ ਮੀਡੀਆ ਕੰਪਨੀਆਂ ਲਈ ਨਵੇਂ ਆਈਟੀ ਨਿਯਮ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਤਹਿਤ ਸੋਸ਼ਲ ਮੀਡੀਆ ਕੰਪਨੀਆਂ ਨੂੰ ਉਨ੍ਹਾਂ ਦੇ ਮੰਚ ’ਤੇ ਸੂਚਨਾ ਪਾਉਣ ਵਾਲੇ ਮੂਲ ਸਰੋਤ ਦਾ ਪਤਾ ਲਾਉਣਾ ਅਤੇ ਭੜਕਾਊ ਸੂਚਨਾ ਹਟਾਉਣਾ ਲਾਜ਼ਮੀ ਹੋਵੇਗਾ। ਇਲੈਕਟ੍ਰਾਨਿਕਸ ਤੇ ਆਈਟੀ ਰਾਜ ਮੰਤਰੀ ਸੰਜੈ ਧੋਤਰੇ ਨੇ ਅੱਜ ਰਾਜ ਸਭਾ ’ਚ ਦੱਸਿਆ ਕਿ ਇਨ੍ਹਾਂ ਨਿਯਮਾਂ ਦਾ ਮਕਸਦ ਸੋਸ਼ਲ ਮੀਡੀਆ ਦੇ ਮੰਚਾਂ ਤੋਂ ਗ਼ੈਰਕਾਨੂੰਨੀ ਸੂਚਨਾ ਤੇ ਸਮੱਗਰੀ ਹਟਾਉਣਾ ਹੈ। ਉਨ੍ਹਾਂ ਪਿਛਲੇ ਸਾਲ ਸਰਕਾਰ ਨੇ ਸੋਸ਼ਲ ਮੀਡੀਆ ਬਾਰੇ ਨਿਯਮ ਸੋਧਨ ਸਬੰਧੀ ਜਨਤਾ ਦੀ ਰਾਏ ਮੰਗੀ ਸੀ ਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੇ ਆਧਾਰ ’ਤੇ ਹੀ ਇਹ ਨਵੇਂ ਨਿਯਮ ਬਣਾਏ ਜਾ ਰਹੇ ਹਨ।