ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ’ਤੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਜਿਸ ’ਤੇ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜੀ ਜਾਵੇਗੀ। ਉਸ ਦੀ ਜਾਂਚ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਨੰਬਰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ 23 ਮਾਰਚ ਨੂੰ ਜਾਰੀ ਕੀਤਾ ਜਾਵੇਗ। ਇਸ ਗੱਲ ਦਾ ਪ੍ਰਗਟਾਵਾ ਸ੍ਰੀ ਮਾਨ ਨੇ ਵੀਡੀਓ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ, ਜਿਸ ਦਾ ਖਾਤਮਾ ਜ਼ਰੂਰੀ ਹੈ। ਸੂਬੇ ਦੇ 99 ਫ਼ੀਸਦ ਅਧਿਕਾਰੀ ਇਮਾਨਦਾਰ ਹਨ ਪਰ ਇਕ ਫ਼ੀਸਦ ਅਧਿਕਾਰੀ ਬੇਈਮਾਨ ਹਨ। ਇਕ ਫ਼ੀਸਦ ਭ੍ਰਿਸ਼ਟ ਅਧਿਕਾਰੀਆਂ ਕਰਕੇ 99 ਫ਼ੀਸਦ ਨੂੰ ਬੇਈਮਾਨ ਨਹੀਂ ਹੋਣ ਦਿੱਤਾ ਜਾਵੇਗਾ। ਪੁਰਾਣੀਆਂ ਪਾਰਟੀਆਂ ਦੀ ਤਰ੍ਹਾਂ ‘ਆਪ’ ਨੂੰ ਕਿਸੇ ਰਿਸ਼ਵਤ ਦੇ ਪੈਸੇ ਦੀ ਲੋੜ ਨਹੀਂ ਹੈ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਵੀ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਪਰੋਂ ਕੋਈ ਫੋਨ ਨਹੀਂ ਆਵੇਗਾ, ਨਾ ਪੈਸਿਆ ਲਈ, ਨਾ ਤਬਾਦਲੇ ਲਈ ਹੁਣ ਲੋਕਾਂ ਦੇ ਕੰਮ ਇਮਾਨਦਾਰੀ ਨਾਲ ਕੀਤੇ ਜਾਣਗੇ।
Home ਭਗਵੰਤ ਮਾਨ ਦਾ ਐਲਾਨ: ਭ੍ਰਿਸ਼ਟਾਚਾਰ ਦੇ ਖਾਤਮੇ ਲਈ 23 ਨੂੰ ਆਪਣਾ ਵਟਸਐਪ ਨੰਬਰ ਜਾਰੀ ਕਰਨਗੇ