ਕੋਰੋਨਾ ਨੇ ਤੋੜਿਆ ਅਮਰੀਕਾ ਦਾ ਲੱਕ, ਟਰੰਪ ਨੇ ਮੰਗੀ ਪੀਐਮ ਮੋਦੀ ਤੋਂ ਮਦਦ

0
969

ਵਾਸ਼ਿੰਗਟਨ: ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਤਬਾਹੀ ਮਚਾ ਕੇ ਰੱਖੀ ਹੋਈ ਹੈ। ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਅਮਰੀਕਾ ਤੋਂ ਸਾਹਮਣੇ ਆਏ ਹਨ ਅਤੇ ਅਮਰੀਕਾ ਵਿਚ ਲਗਾਤਾਰ ਕੋਰੋਨਾ ਮਰੀਜਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਦਦ ਮੰਗੀ ਹੈ ਅਤੇ ਹਾਈਡਰੋਕਸਾਈਕਲੋਰੋਕਿਨ ਟੈਬਲੇਟਸ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਹੈ।
ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਅਮਰੀਕਾ ਵਿਚ ਸਭ ਤੋਂ ਵੱਧ ਲੋਕਾਂ ਨੂੰ ਅਪਣੀ ਚਪੇਟ ਵਿਚ ਲਿਆ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਤਿੰਨ ਲੱਖ ਤੋਂ ਜ਼ਿਆਦਾ ਲੋਕ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ।
ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਾਈਡਰੋਕਸਾਈਕਲੋਰੋਕਿਨ ਟੈਬਲੇਟਸ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਾਈਡ੍ਰੋਕਲੈਲੋਕੁਆਇਨ ਆਰਡਰ ਨੂੰ ਜਲਦੀ ਜਾਰੀ ਕਰਨ ਲਈ ਕਿਹਾ ਗਿਆ ਹੈ।