ਦਿੱਲੀ: ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਗਿਣਤੀ ਵਿਚ ਕਮੀ ਨਹੀਂ ਆ ਰਹੀ ਅਤੇ ਉੱਥੇ ਲਗਾਤਾਰ ਮੌਤਾਂ ਹੋ ਰਹੀਆਂ ਹਨ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਨਾਲ 1,514 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਪੂਰੇ ਦੇਸ਼ ਵਿਚ ਮੌਤ ਦਾ ਅੰਕੜਾ 22 ਹਜ਼ਾਰ ਤੋਂ ਪਾਰ ਹੋ ਗਿਆ ਹੈ।
ਕੋਰੋਨਾ ਵਾਇਰਸ ਤੇ ਨਜ਼ਰ ਰੱਖਣ ਵਾਲੀ ਸੰਸਥਾ ਜਾਨ ਹਾਪਕਿੰਸ ਯੂਨੀਵਰਸਿਟੀ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਮਰੀਕਾ ਵਿਚ ਹੁਣ ਤਕ 22, 073 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਸਭ ਤੋਂ ਵੱਧ ਮੌਤਾਂ ਇਕੱਲੇ ਨਿਊਯਾਰਕ ਸ਼ਹਿਰ ਵਿਚ ਹੋਈ ਜਿੱਥੇ 6898 ਲੋਕ ਹੁਣ ਤਕ ਮਰ ਚੁੱਕੇ ਹਨ। ਅਮਰੀਕਾ ਦੁਨੀਆ ਦਾ ਇਕ ਅਜਿਹਾ ਦੇਸ਼ ਹੈ ਜਿੱਥੇ ਇਕ ਦਿਨ ਵਿਚ ਦੋ ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ।
ਦੋ ਦਿਨ ਪਹਿਲਾਂ ਅਮਰੀਕਾ ਵਿਚ 24 ਘੰਟਿਆਂ ਵਿਚ 2108 ਲੋਕਾਂ ਦੀ ਮੌਤ ਹੋਈ ਸੀ। ਦੁਨੀਆਭਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਹੁਣ ਤਕ 185 ਦੇਸ਼ਾਂ ਵਿਚ 1,8 ਲੱਖ ਤੋਂ ਵਧ ਲੋਕ ਇਸ ਵਾਇਰਸ ਨਾਲ ਪੀੜਤ ਹਨ ਜਿਹਨਾਂ ਵਿਚੋਂ 114,185 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। 18 ਲੱਖ ਪੀੜਤ ਲੋਕਾਂ ਵਿਚ ਇਕੱਲੇ ਅਮਰੀਕਾ ਵਿਚ 5,60433 ਲੋਕ ਪੀੜਤ ਹਨ।
ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੁਨੀਆਭਰ ਵਿਚ 22115 ਤਕ ਪਹੁੰਚ ਗਈ ਹੈ। ਸਭ ਤੋਂ ਜ਼ਿਆਦਾ ਮੌਤਾਂ ਅਮਰੀਕਾ ਵਿਚ ਹੋਈਆਂ ਹਨ। ਇਸ ਤੋਂ ਬਾਅਦ ਇਟਲੀ ਵਿਚ ਸਭ ਤੋਂ ਜ਼ਿਆਦਾ ਮੌਤਾਂ ਦਾ ਅੰਕੜਾ ਰਿਹਾ ਹੈ ਜਿਥੇ ਇਸ ਵਾਇਰਸ ਨਾਲ ਹੁਣਤ ਕ 19,899 ਲੋਕਾਂ ਦੀ ਜਾਨ ਜਾ ਚੁੱਕੀ ਹੈ। ਤੀਜੇ ਨੰਬਰ ਤੇ ਸਪੇਨ ਹੈ ਜਿੱਥੇ ਹੁਣ ਤਕ 17 ਹਜ਼ਾਰ ਤੋਂ ਵਧ ਲੋਕਾਂ ਦੀ ਮੌਤ ਹੋਈ ਹੈ।