ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਰੋਜ਼ਾਨਾ 6000 ਕੋਵਿਡ ਟੈਸਟ ਕਰਨ ਲਈ ਕਿਹਾ

0
1412

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਸੂਬੇ ਵਿੱਚ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ ਕੋਵਿਡ ਟੈਸਟਿੰਗ ਕਰਨ ਲਈ ਆਖਿਆ ਹੈ ਜਦੋਂਕਿ ਵਿਭਾਗ ਨੇ ਮਈ ਦੇ ਅਖੀਰ ਤੱਕ ਰੋਜ਼ਾਨਾ 5800 ਟੈਸਟਾਂ ਦਾ ਟੀਚਾ ਮਿੱਥਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ ਵਾਪਸੀ ਕਰਨ ਵਾਲੇ ਪੰਜਾਬੀਆਂ ਦੇ ਬਾਹਰੀ ਸੂਬਿਆਂ ਵਿੱਚ ਹੋਏ ਟੈਸਟਾਂ ਨੂੰ ਹੀ ਆਧਾਰ ਮੰਨ ਲੈਣ ਦੀ ਬਜਾਏ ਆਪਣੇ ਪੱਧਰ ‘ਤੇ ਟੈਸਟ ਕਰਨ ਦੀ ਹਦਾਇਤ ਕੀਤੀ।