ਵਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਦੇ ਲੋਕਾਂ ਲਈ ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਚਾਹੁੰਦੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਬੁਲਾਰੇ ਨੇ ਦਿੱਤੀ ਹੈ। ਪਿਛਲੇ ਕਈ ਹਫ਼ਤਿਆਂ ਤੋਂ ਟਰੰਪ ਪ੍ਰਸ਼ਾਸਨ ਨਿਰੰਤਰ ਚੀਨ ਦੇ ਖਿਲਾਫ ਭਾਰਤ ਦੇ ਸਮਰਥਨ ਵਿੱਚ ਸਾਹਮਣੇ ਆਇਆ ਹੈ।
ਵ੍ਹਾਈਟ ਹਾਊਸ ਦੇ ਪ੍ਰੈਸ ਸਕੱਤਰ ਕਾਇਲੇ ਮੈਕਨੀ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਟਰੰਪ ਨੇ ਕਿਹਾ ਕਿ ਮੈਂ ਭਾਰਤ ਅਤੇ ਚੀਨ ਦੇ ਲੋਕਾਂ ਨੂੰ ਪਿਆਰ ਕਰਦਾ ਹਾਂ ਅਤੇ ਲੋਕਾਂ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਣਾ ਚਾਹੁੰਦਾ ਹਾਂ। ਕਾਇਲੇ ਮੈਕਨੀ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ ਦੇ ਨਾਲ ਚੀਨ ਨਾਲ ਹੋਈ ਝੜਪ ਤੇ ਭਾਰਤ ਲਈ ਟਰਰੰਪ ਦੇ ਸੰਦੇਸ਼ ‘ਤੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।
ਇਸ ਤੋਂ ਪਹਿਲਾਂ ਹੀ ਵ੍ਹਾਈਟ ਹਾਊਸ ਦੀ ਆਰਥਿਕ ਸਲਾਹਕਾਰ ਲੈਰੀ ਕੁਡਲੋ ਨੇ ਭਾਰਤ ਨੂੰ ਇਕ ਮਹਾਨ ਸਹਿਯੋਗੀ ਕਰਾਰ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਟਰੰਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਗੇ ਦੋਸਤ ਹਨ। ਬੁੱਧਵਾਰ ਨੂੰ ਮਾਈਕ ਪੋਂਪਿਓ ਨੇ ਕਿਹਾ ਕਿ ਭਾਰਤ ਅਮਰੀਕਾ ਦਾ ਵੱਡਾ ਭਾਈਵਾਲ ਰਿਹਾ ਹੈ।
ਪੋਂਪਿਓ ਨੇ ਪੱਤਰਕਾਰਾਂ ਨੂੰ ਕਿਹਾ ਭਾਰਤ ਇਕ ਵੱਡਾ ਸਾਝੇਦਾਰ ਹੈ। ਉਹ ਸਾਡੇ ਮਹੱਤਵਪੂਰਨ ਸਹਿਯੋਗੀ ਹਨ। ਮੇਰੇ ਆਪਣੇ ਹਮਰੁਤਬਾ ਵਿਦੇਸ਼ ਮੰਤਰੀ ਨਾਲ ਬਹੁਤ ਚੰਗੇ ਸੰਬੰਧ ਹਨ। ਅਸੀਂ ਅਕਸਰ ਵੱਖ ਵੱਖ ਮੁੱਦਿਆਂ ‘ਤੇ ਗੱਲ ਕਰਦੇ ਹਾਂ। ਵ੍ਹਾਈਟ ਹਾਊਸ ਦੇ ਬਿਆਨ ਦਾ ਸਵਾਗਤ ਕਰਦਿਆਂ ਟਰੰਪ ਵਿਕਟਰੀ ਇੰਡੀਅਨ ਅਮੈਰੀਕਨ ਵਿੱਤ ਕਮੇਟੀ ਦੇ ਸਹਿ-ਚੇਅਰਮੈਨ, ਅਲ ਮੇਸਨ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਭਾਰਤ ਦੇ ਸਮਰਥਨ ਵਿਚ ਅੱਗੇ ਆਏ ਹਨ।