ਪਾਕਿ ਅਦਾਲਤ ਨੇ ਨਵਾਜ਼ ਸ਼ਰੀਫ ਨੂੰ ਪੇਸ਼ ਹੋਣ ਦਾ ਆਖ਼ਰੀ ਮੌਕਾ ਦਿੱਤਾ

0
1011

ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸੁਣਵਾਈ ਲਈ 10 ਸਤੰਬਰ ਨੂੰ ਆਤਮ ਸਮਰਪਣ ਕਰਨ ਅਤੇ ਪੇਸ਼ ਹੋਣ ਦਾ ਆਖਰੀ ਮੌਕਾ ਦਿੱਤਾ ਹੈ। ਨਵਾਜ਼ ਸ਼ਰੀਫ਼ (70) ਪਿਛਲੇ ਸਾਲ ਨਵੰਬਰ ਤੋਂ ਲੰਡਨ ’ਚ ਹਨ ਜਦੋਂ ਲਾਹੌਰ ਹਾਈ ਕੋਰਟ ਨੇ ਉਨ੍ਹਾਂ ਨੂੰ ਇਲਾਜ ਲਈ ਚਾਰ ਹਫ਼ਤਿਆਂ ਵਾਸਤੇ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਸੀ। ‘ਡਾਅਨ ਨਿਊਜ਼’ ਦੀ ਖ਼ਬਰ ਅਨੁਸਾਰ ਇਸਲਾਮਾਬਾਦ ਹਾਈ ਕੋਰਟ ਨੇ ਦੇ ਵਿਸ਼ੇਸ਼ ਬੈਂਚ ਨੇ ਅੱਜ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ (ਸੇਵਾਮੁਕਤ) ਸਫਦਰ ਖ਼ਿਲਾਫ਼ ਅਪੀਲਾਂ ’ਤੇ ਸੁਣਵਾਈ ਕੀਤੀ। ਬੈਂਚ ਨੇ ਕਿਹਾ ਕਿ ਉਹ ਅਜੇ ਆਖਰੀ ਫ਼ੈਸਲਾ ਨਹੀਂ ਕਰ ਰਹੇ ਹਨ। ਉਹ ਨਵਾਜ਼ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਆਤਮ ਸਮਰਪਣ ਕਰਨ ਦਾ ਆਖਰੀ ਮੌਕਾ ਦਿੰਦੇ ਹਨ। ਅਦਾਲਤ ਨੇ ਮਾਮਲੇ ਦੀ ਸੁਣਵਾਈ 10 ਸਤੰਬਰ ’ਤੇ ਪਾ ਦਿੱਤੀ ਹੈ।