ਪੰਜਾਬ ਵਿੱਚ 78 ਮੌਤਾਂ; 2717 ਨਵੇਂ ਕੇਸ

0
933

ਚੰਡੀਗੜ੍ਹ: ਪੰਜਾਬ ਵਿੱਚ ਕਰੋਨਾ ਕਾਰਨ ਪਿਛਲੇ 24 ਘੰਟਿਆਂ ’ਚ 78 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਤਰ੍ਹਾਂ ਸੂਬੇ ’ਚ ਹੁਣ ਤੱਕ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 2592 ਤੱਕ ਪਹੁੰਚ ਗਈ ਹੈ। ਅੱਜ ਸੂਬੇ ਵਿੱਚ ਕਰੋਨਾਵਾਇਰਸ ਦੇ 2717 ਨਵੇਂ ਕੇਸ ਸਾਹਮਣੇ ਆਏ ਜਦਕਿ 2756 ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਸੂਬੇ ’ਚ ਹੁਣ ਤੱਕ 14,67,301 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 87184 ਪਾਜ਼ੇਟਿਵ ਪਾਏ ਗਏ ਹਨ। ਹੁਣ ਤੱਕ 63570 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਵੇਲੇ ਸੂਬੇ ਵਿੱਚ 21022 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਬੀਤੇ ਇਕ ਦਿਨ ਵਿੱਚ ਸਭ ਤੋਂ ਵੱਧ 15 ਮੌਤਾਂ ਲੁਧਿਆਣਾ ’ਚ ਹੋਈਆਂ ਹਨ। ਇਸੇ ਤਰ੍ਹਾਂ ਪਟਿਆਲਾ ’ਚ 11, ਜਲੰਧਰ ’ਚ 10, ਅੰਮ੍ਰਿਤਸਰ ’ਚ 9, ਬਠਿੰਡਾ ’ਚ 6, ਹੁਸ਼ਿਆਰਪੁਰ ਤੇ ਸੰਗਰੂਰ ’ਚ 5-5, ਮੋਗਾ ’ਚ 3, ਫਾਜ਼ਿਲਕਾ, ਕਪੂਰਥਲਾ, ਮੁਕਤਸਰ ਅਤੇ ਰੂਪਨਗਰ ’ਚ 2-2, ਬਰਨਾਲਾ, ਫ਼ਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਮਾਨਸਾ ਅਤੇ ਪਠਾਨਕੋਟ ’ਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ।